Go Back
ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ 21 ਅਧਿਆਪਕਾਂ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ
ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਰੋਪੜ ਵਿਖੇ ਸਮਰਪਿਤ ਅਧਿਆਪਕਾਂ ਦੇ ਸਨਮਾਨ ਲਈ ਨੇਸ਼ਨ ਬਿਲਡਰ ਐਵਾਰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਰੋਪੜ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਵੱਖ-ਵੱਖ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਸਮਾਰੋਹ ਦੀ ਮੁੱਖ ਮਹਿਮਾਨ ਸ੍ਰੀਮਤੀ ਅਮਨਦੀਪ ਕੌਰ, ਸੀ.ਜੇ.ਐਮ.-ਕਮ-ਸੈਕਟਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸਨ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਹਰ ਪੇਸ਼ੇ ਦੀ ਨੀਂਹ ਇੱਕ ਅਧਿਆਪਕ ਰੱਖਦਾ ਹੈ। ਇੱਕ ਚੰਗਾ ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸਹੀ ਮਾਰਗਦਰਸ਼ਨ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲ ਸਕਦਾ ਹੈ।
ਮੈਡਮ ਸੰਗੀਤਾ ਰਾਣੀ ਨੇ ਕਿਹਾ ਕਿ ਇੱਕ ਚੰਗੇ ਅਧਿਆਪਕ ਨੂੰ ਵਿਦਿਆਰਥੀ ਸਾਰੀ ਉਮਰ ਯਾਦ ਰੱਖਦੇ ਹਨ। ਅਧਿਆਪਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਮਾਰਗਦਰਸ਼ਨ ਅਤੇ ਸਹਿਯੋਗ ਦਿੰਦੇ ਹਨ।
ਰੋਟਰੀ ਕਲੱਬ ਰੋਪੜ ਸੈਂਟਰਲ ਦੇ ਪ੍ਰਧਾਨ ਰੋਟੇਰੀਅਨ ਡਾ. ਸ਼ੈਲੇਸ਼ ਸ਼ਰਮਾ ਨੇ ਮੁੱਖ ਮਹਿਮਾਨ, ਪਤਵੰਤੇ ਸੱਜਣਾਂ ਅਤੇ ਸਮੂਹ ਅਧਿਆਪਕਾਂ ਦਾ ਸਵਾਗਤ ਕੀਤਾ। ਸਮਾਰੋਹ ਦੌਰਾਨ ਕੁੱਲ 21 ਅਧਿਆਪਕਾਂ ਅਤੇ ਫੈਕਲਟੀ ਮੈਂਬਰਾਂ ਨੂੰ ਨੇਸ਼ਨ ਬਿਲਡਰ ਐਵਾਰਡ ਪ੍ਰਦਾਨ ਕੀਤੇ ਗਏ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਸ੍ਰੀ ਯੋਗੇਸ਼ ਮੋਹਨ ਪੰਕਜ ਅਤੇ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ, ਸੈਣੀ ਭਵਨ, ਰੋਪੜ ਦੇ ਪ੍ਰਧਾਨ ਸ੍ਰੀ ਰਾਜਿੰਦਰ ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੰਚ ਸੰਚਾਲਨ ਡਾ. ਤੇਜਿੰਦਰ ਸਿੰਘ ਨੇ ਕੀਤਾ, ਜਦਕਿ ਰੋਟੇਰੀਅਨ ਅਜਮੇਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਸਮਾਰੋਹ ਵਿੱਚ ਰੋਟਰੀ ਕਲੱਬ ਰੋਪੜ ਸੈਂਟਰਲ ਅਤੇ ਰੋਟ੍ਰੈਕਟ ਕਲੱਬ ਦੇ ਮੈਂਬਰ ਵੀ ਮੌਜੂਦ ਰਹੇ।
Rotary Club Ropar Central honors 21 teachers with the Nation Builder Award.